Punjab Holiday: ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦੇ ਦਿਹਾਂਤ ਉਤੇ ਸਰਕਾਰੀ ਛੁੱਟੀ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਰਣਧੀਰ ਸਿੰਘ ਚੀਮਾ ਦਾ ਮੰਗਲਵਾਰ ਨੂੰ 97 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਸ. ਚੀਮਾ ਲੰਬੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਰਹੇ ਅਤੇ ਤਿੰਨ ਵਾਰ ਸੂਬਾ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾਈ।

ਪੰਜਾਬ ਸਰਕਾਰ ਵੱਲੋਂ ਰਣਧੀਰ ਸਿੰਘ ਚੀਮਾ ਦੇ ਦਿਹਾਂਤ ਉਤੇ ਸ਼ੋਕ ਵਜੋਂ ਅੱਜ ਰਹਿੰਦੇ ਦਿਨ ਲਈ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਵਿਚ ਲਿਖਿਆ ਹੈ- ‘‘ਬਹੁਤ ਦੁੱਖ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਸ. ਰਣਧੀਰ ਸਿੰਘ ਚੀਮਾ ਦਾ ਦੇਹਾਂਤ ਹੋ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਨੇ ਬਾਕੀ ਰਹਿੰਦੇ ਦਿਨ ਲਈ ਸੂਬਾ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਬੁੱਧਵਾਰ, 09.04.2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਰਾਜ ਦੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਉਪਰੋਕਤ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾਂਦੇ ਹਨ।

News18

Tags